ਅਰਦਾਸ Jan 30, 2026

ਫਲਸਫਾ    
   

ਅਰਦਾਸ ਸ਼ਬਦ ਫਾਰਸੀ ਤੋਂ ਆਇਆ ਹੈ ਅਤੇ ਇਸਦਾ ਅਰਥ ਹੈ ਪ੍ਰਾਰਥਨਾ ਜਾਂ ਪੂਜਾ। ਪਰ, ਅਰਦਾਸ ਪ੍ਰਾਰਥਨਾ (prayer) ਜਾਂ ਪੂਜਾ ਨਹੀਂ ਹੈ। ਅਰਦਾਸ ਨਾ ਹੀ ਬੇਨਤੀ ਹੈ। ਨਾ ਹੀ ਇਹ ਰੱਬ ਤੋਂ ਕੁਝ ਮੰਗਣ ਦਾ ਤਰੀਕਾ ਹੈ।
ਅਰਦਾਸ ਅਕਾਲ ਪੁਰਖ, ਸਿੱਖ ਗੁਰੂਆਂ, ਉਨ੍ਹਾਂ ਦੀ ਸਿੱਖਿਆ, ਸਿੱਖ ਇਤਿਹਾਸ, ਸਿੱਖ ਸ਼ਹੀਦਾਂ, ਅਤੇ ਸਾਰੇ ਸਿੱਖ ਜਗਤ ਨਾਲ ਇੱਕ ਹੋਣ ਦਾ ਇੱਕ ਤਰੀਕਾ ਹੈ। ਇਹ ਆਪਣੇ ਆਪ ਤੋਂ ਆਪਨੇ ਤੋਂ ਬਹੁਤ ਵੱਡੀ ਚੀਜ਼ ਦਾ ਹਿੱਸਾ ਮਹਿਸੂਸ ਕਰਨ ਦਾ ਇੱਕ ਤਰੀਕਾ ਹੈ।
ਅਰਦਾਸ ਨਾਲ ਅਸੀਂ ਮਹਾਨ ਕਾਰਜ ਕਰਨ ਵੇਲੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੇ ਇਕਸਾਰ (aligned) ਚੱਲਣ ਲਈ ਪ੍ਰੇਰਿਤ ਹੋਂਦੇ ਹਾਂ।
ਇਸ ਤਰ੍ਹਾਂ ਅਰਦਾਸ ਸਾਡੇ ਕੰਮਾਂ ਦੀ ਰਹਬਰ (guide) ਜਾਂ ਮਾਰਗ-ਦਰਸ਼ਕ ਕਰਦੀ ਹੈ। ਅਸੀਂ ਆਪਣੇ ਹਉਮੇ, ਸੁਆਰਥੀ ਹਿੱਤਾਂ, ਜਾਂ ਆਪਣੇ ਨਿੱਜੀ ਦ੍ਰਿਸ਼ਟੀਕੋਣਾਂ ਦੇ ਅਧਾਰ ਤੇ ਕੰਮ ਨਹੀਂ ਕਰਦੇ। ਸਾਡੇ ਵਿਚਾਰ ਅਤੇ ਕਰਮ ਆਪਣੇ ਆਪ ਤੋਂ ਵੱਡੇ ਹੋ ਜਾਂਦੇ ਹਨ।
ਅਰਦਾਸ ਵਿੱਚ ਸਮੁੱਚਾ ਸਿੱਖ ਇਤਿਹਾਸ ਅਤੇ ਸਿੱਖ ਸੋਚ ਸਮਾਈ ਹੋਈ ਹੈ। ਅਰਦਾਸ ਸਾਨੂੰ ਇਸ ਦੀ ਯਾਦ ਦਿਵਾਉਂਦਾ ਹੈ ਤਾਂ ਜੋ ਅਸੀਂ ਇਸ ਤੋਂ ਸੇਧ ਲਈਏ।
ਅਰਦਾਸ ਕਿਤੇ ਵੀ ਕੀਤੀ ਜਾ ਸਕਦੀ ਹੈ, ਸਿਰਫ ਗੁਰਦੁਆਰੇ ਵਿੱਚ ਹੀ ਨਹੀਂ।
ਅਰਦਾਸ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਜੀ ਨੇ ਕੀਤੀ ਸੀ। ਸਿੱਖ ਪੰਥ ਦੁਆਰਾ ਸਮੇਂ ਦੇ ਨਾਲ ਇਸ ਵਿੱਚ ਵਾਦਾ ਕੀਤਾ ਗਿਆ ਸੀ। ਉਦਾਹਰਣ ਵਜੋਂ, ਨਨਕਾਣਾ ਸਾਹਿਬ ਦਾ ਹਵਾਲਾ 1947 ਤੋਂ ਬਾਅਦ ਜੋੜਿਆ ਗਿਆ ਸੀ।
ਸਿੱਖ ਅਰਦਾਸ:

ੴ ਵਾਹਿਗੁਰੂ ਜੀ ਕੀ ਫ਼ਤਹਿ॥ ਸ੍ਰੀ ਭਗੌਤੀ ਜੀ ਸਹਾਇ॥
ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰੂ ਨਾਨਕ ਲਈਂ ਧਿਆਇ॥
ਫਿਰ ਅੰਗਦ ਗੁਰੂ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥
ਅਰਜਨ ਹਰਗੋਬਿੰਦ ਨੂੰ ਸਿਮਰੌ ਸ੍ਰੀ ਹਰਿਰਾਇ॥
ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥
ਸਭ ਥਾਂਈ ਹੋਇ ਸਹਾਇ॥
ਦਸਵਾਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਂਈ ਹੋਇ ਸਹਾਇ॥
ਦਸਾਂ ਪਾਤਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ॥

ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲੀਆਂ ਮੁਕਤਿਆਂ, ਹਠੀਆਂ ਜਪੀਆਂ, ਤਪੀਆਂ, ਜਿਨ੍ਹਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖ਼ਾਲਸਾ ਜੀ ! ਬੋਲੋ ਜੀ ਵਾਹਿਗੁਰੂ! ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ਤੇ ਚੜ੍ਹੇ, ਆਰਿਆਂ ਨਾਲ ਚਿਰਾਏ ਗਏ, ਗੁਰਦੁਵਾਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਖ਼ਾਲਸਾ ਜੀ ਬੋਲੋ ਜੀ ਵਾਹਿਗੁਰੂ!

ਪੰਜਾਂ ਤਖ਼ਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!

ਪ੍ਰਿਥਮੇ ਸਰਬੱਤ ਖ਼ਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖ਼ਾਲਸਾ ਜੀ ਕੋ ਵਾਹਿਗੁਰੂ, ਵਾਹਿਗੁਰੂ,ਵਾਹਿਗੁਰੂ ਚਿਤ ਆਵੇ, ਚਿੱਤ ਆਵਨ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖ਼ਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫ਼ਤਹ, ਬਿਰਦ ਕੀ ਪੈਜ, ਪੰਥ ਕੀ ਜੀਤ, ਸ੍ਰੀ ਸਾਹਿਬ ਜੀ ਸਹਾਇ, ਖ਼ਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ!

ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ, ਨਾਮ ਦਾਨ ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਕੀਆਂ, ਝੰਡੇ, ਬੁੰਗੇ, ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ, ਬੋਲੋ ਜੀ ਵਾਹਿਗੁਰੂ!

ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ ਮਤ ਦਾ ਰਾਖਾ ਆਪਿ ਵਾਹਿਗੁਰੂ। ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ! ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ ਦੇ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖ਼ਾਲਸਾ ਜੀ ਨੂੰ ਬਖਸ਼ੋ।

ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ, ਵਾਹਿਗੁਰੂ! ਆਪ ਦੇ ਹਜ਼ੂਰ (ਅਰਦਾਸ ਕਰਨ ਵਾਲੇ ਦਾ ਨਾਮ) ਦੀ ਅਰਦਾਸ ਹੈ ਜੀ।

ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ਼ ਕਰਨੀ। ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆ ਤੇਰਾ ਨਾਮ ਚਿਤ ਆਵੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।

ਅਰਦਾਸ ਤੋਂ ਬਾਅਦ ਮੱਥਾ ਟੇਕੋ। ਫੇਰ 'ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ' ਤੇ ਜੈਕਾਰਾ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਛਡਿਆ ਜਾਵੇ।



ਅਰਦਾਸ ਵਿੱਚ ਸਮੁੱਚਾ ਸਿੱਖ ਇਤਿਹਾਸ ਅਤੇ ਸਿੱਖ ਸੋਚ ਸਮਾਈ ਹੋਈ ਹੈ।
ਅਰਦਾਸ ਸਾਨੂੰ ਇਸ ਦੀ ਯਾਦ ਦਿਵਾਉਂਦਾ ਹੈ ਤਾਂ ਜੋ ਅਸੀਂ ਇਸ ਤੋਂ ਸੇਧ ਲਈਏ।


  Related topics


Home Search About